ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੁਖਮਨੀ ਸੇਵਾ ਵਾਲੇ ਭਾਈ ਰੇਸ਼ਮ ਸਿੰਘ ਵੱਲੋਂ ਆਪਣੀ ਲਿਖੀ ਪੁਸਤਕ ‘ਹਰਿਮੰਦਰ ਰੱਬ ਦਾ ਘਰ’ ਭੇਟ ਕੀਤੀ ਗਈ। ਭਾਈ ਰੇਸ਼ਮ ਸਿੰਘ ਗੁਰਮਤਿ ਦੇ ਵਿਸ਼ਿਆਂ ’ਤੇ ਲਿਖ ਕੇ ਸੰਗਤਾਂ ਵਿਚ ਮੁਫ਼ਤ ਵੰਡਣ ਦੀ ਸੇਵਾ ਨਿਭਾਉਂਦੇ ਹਨ। ਭਾਈ ਲੌਂਗੋਵਾਲ ਨੇ ਭਾਈ ਰੇਸ਼ਮ ਸਿੰਘ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਬਾਬਾ ਸੁਖਵਿੰਦਰ ਸਿੰਘ ਅਗਵਾਨ ਆਦਿ ਮੌਜੂਦ ਸਨ।