• Home
  • |
  • About Us
  • |
  • Contact Us
  • |

ਨਿਊਯਾਰਕ:-ਦੁਨੀਆ ’ਚ ਕਰੋਨਾਵਾਇਰਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 8 ਲੱਖ ਤੋਂ ਪਾਰ ਹੋ ਗਈ ਹੈ। ਜੌਹਨ ਹੌਪਕਿਨਸ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ ਕਰੋਨਾ ਪੀੜਤਾਂ ਦੀ ਗਿਣਤੀ 2.30 ਕਰੋੜ ਨੂੰ ਢੁਕ ਗਈ ਹੈ। ਹੁਣ ਤੱਕ ਡੇਢ ਕਰੋੜ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਸਰਕਾਰਾਂ ਵੱਲੋਂ ਲੋਕਾਂ ਦੀ ਸਿਹਤ ਦੇ ਨਾਲ ਨਾਲ ਅਰਥਚਾਰੇ ’ਚ ਸੁਧਾਰ ਲਈ ਵੀ ਹੰਭਲੇ ਮਾਰੇ ਜਾ ਰਹੇ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਟੈਸਟਿੰਗ ਅਤੇ ਰਿਪੋਰਟਿੰਗ ਦੀ ਕਮੀ ਕਾਰਨ ਕਰੋਨਾ ਪੀੜਤਾਂ ਦੀ ਗਿਣਤੀ ਕਿਤੇ ਵਧੇਰੇ ਹੋਵੇਗੀ।